ਮਾਝਾ

Facebookmail


ਮਾਝਾ (ਅੰਮ੍ਰਿਤਸਰ, ਗੁਰਦਾਸਪੁਰ, ਤਰਨ-ਤਾਰਨ )

——————————————————————————–

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਨੇ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਨਾਮ ਤੇ ਯਾਤਰੀ ਨਿਵਾਸ (ਸਰਾਂ) ਦਾ ਨਾਮ ਰੱਖਿਆ 

ਸ੍ਰੀ ਅੰਮ੍ਰਿਤਸਰ ਸਾਹਿਬ / 12 ਮਾਰਚ 2023/ ਹਰਜਿੰਦਰ ਸਿੰਘ ਬੱਡੂਵਾਲੀਆ

            ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪਿਛਲੇ ਸਮੇਂ ਦੌਰਾਨ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਂਗੋਵਾਲ ਨੂੰ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਨਾਮ ਤੇ ਯਾਤਰੀ ਨਿਵਾਸ ਜਾਂ ਕਿਸੇ ਵੀ ਬਲਾਕ ਦਾ ਨਾਮ ਰੱਖਣ ਲਈ ਬੇਨਤੀ ਕੀਤੀ ਗਈ ਸੀ, ਸੋ ਉਸ ਸਮੇਂ ਪ੍ਰਧਾਨ ਸਾਹਿਬ ਵੱਲੋਂ ਵਿਸ਼ਵਾਸ ਦਵਾਇਆ ਗਿਆ ਸੀ ਕਿ ਜਲਦੀ ਹੀ ਯਾਤਰੀ ਨਿਵਾਸ ਜਿਹੜੇ ਨਵੇਂ ਬਣਾਏ ਜਾਣਗੇ ਉਹ ਭਗਤਾਂ ਦੇ ਨਾਮ ਤੇ ਨਾਮ ਰੱਖਿਆ ਜਾਵੇਗਾ। ਪ੍ਰੈਸ ਨੂੰ ਨੋਟ ਦਿੰਦੇ ਹੋਏ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦਮਦਮੀ ਨੇ ਦੱਸਿਆ ਕਿ ਹੁਣ ਗੁਰਦੁਆਰਾ ਸ਼੍ਰੋਮਣੀ ਕਮੇਟੀ ਮੌਜੂਦਾ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਇਹ ਅਮਲੀ ਜਾਮਾ ਪਹਿਨਾਉਂਦੇ ਹੋਏ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਹੋਇਆ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦੇ ਨਾਮ ਤੇ ਯਾਤਰੀ ਨਿਵਾਸ (ਸਰਾਂ) ਦਾ ਨਾਂ ਰੱਖਿਆ ਗਿਆ ਹੈ।

          ਭਾਈ ਸਤਨਾਮ ਸਿੰਘ ਦਮਦਮੀ ਨੇ ਆਖਿਆ ਕਿ ਅਸੀਂ ਸਮੂਹ ਭਗਤ ਨਾਮਦੇਵ ਭਾਈਚਾਰੇ ਵੱਲੋਂ ਆਲ ਇੰਡੀਆ ਕਸ਼ੱਤਰੀਆ ਟਾਂਕ ਪ੍ਰਤੀਨਿਧੀ ਸਭਾ ਦੇ ਸਮੂਹ ਅਹੁਦੇਦਾਰ ਅਤੇ ਮੁੱਖ ਸੇਵਾਦਾਰ ਭਾਈ ਸਤਨਾਮ ਸਿੰਘ ਦਮਦਮੀ, ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਭਾਈ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਓ ਐਸ ਡੀ ਸ੍ਰ ਸਤਵੀਰ ਸਿੰਘ ਧਾਮੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਕੋਟਿਨ ਕੋਟ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਭਗਤਾਂ ਨੂੰ ਯਾਦ ਕੀਤਾ ਹੈ।

           ——————————————————————————–

Leave a Reply

Your email address will not be published. Required fields are marked *